ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥ ਇਹ ਅੰਮ੍ਰਿਤ ਕੀ ਬਾੜੀ ਹੈ ਰੇ ਤਿਨਿ ਹਰਿ ਪੂਰੈ ਕਰੀਆ ॥੧॥ ਜਾਨੀ ਜਾਨੀ ਰੇ ਰਾਜਾ ਰਾਮ ਕੀ ਕਹਾਨੀ ॥ ਅੰਤਰਿ ਜੋਤਿ ਰਾਮ ਪਰਗਾਸਾ ਗੁਰਮੁਖਿ ਬਿਰਲੈ ਜਾਨੀ ॥੧॥ ਰਹਾਉ ॥ ਭਵਰੁ ਏਕੁ ਪੁਹਪ ਰਸ ਬੀਧਾ ਬਾਰਹ ਲੇ ਉਰ ਧਰਿਆ ॥ ਸੋਰਹ ਮਧੇ ਪਵਨੁ ਝਕੋਰਿਆ ਆਕਾਸੇ ਫਰੁ ਫਰਿਆ ॥੨॥ ਸਹਜ ਸੁੰਨਿ ਇਕੁ ਬਿਰਵਾ ਉਪਜਿਆ ਧਰਤੀ ਜਲਹਰੁ ਸੋਖਿਆ ॥ ਕਹਿ ਕਬੀਰ ਹਉ ਤਾ ਕਾ ਸੇਵਕੁ ਜਿਨਿ ਇਹੁ ਬਿਰਵਾ ਦੇਖਿਆ ॥੩॥੬॥

Leave a Reply

Powered By Indic IME