ਮੁੰਦ੍ਰਾ ਮੋਨਿ ਦਇਆ ਕਰਿ ਝੋਲੀ ਪਤ੍ਰ ਕਾ ਕਰਹੁ ਬੀਚਾਰੁ ਰੇ ॥ ਖਿੰਥਾ ਇਹੁ ਤਨੁ ਸੀਅਉ ਅਪਨਾ ਨਾਮੁ ਕਰਉ ਆਧਾਰੁ ਰੇ ॥੧॥ ਐਸਾ ਜੋਗੁ ਕਮਾਵਹੁ ਜੋਗੀ ॥ ਜਪ ਤਪ ਸੰਜਮੁ ਗੁਰਮੁਖਿ ਭੋਗੀ ॥੧॥ ਰਹਾਉ ॥ ਬੁਧਿ ਬਿਭੂਤਿ ਚਢਾਵਉ ਅਪੁਨੀ ਸਿੰਗੀ ਸੁਰਤਿ ਮਿਲਾਈ ॥ ਕਰਿ ਬੈਰਾਗੁ ਫਿਰਉ ਤਨਿ ਨਗਰੀ ਮਨ ਕੀ ਕਿੰਗੁਰੀ ਬਜਾਈ ॥੨॥ ਪੰਚ ਤਤੁ ਲੈ ਹਿਰਦੈ ਰਾਖਹੁ ਰਹੈ ਨਿਰਾਲਮ ਤਾੜੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਧਰਮੁ ਦਇਆ ਕਰਿ ਬਾੜੀ ॥੩॥੭॥
Scroll