ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ ॥ ਭਵ ਨਿਧਿ ਤਰਨ ਤਾਰਨ ਚਿੰਤਾਮਨਿ ਇਕ ਨਿਮਖ ਨ ਇਹੁ ਮਨੁ ਲਾਇਆ ॥੧॥ ਗੋਬਿੰਦ ਹਮ ਐਸੇ ਅਪਰਾਧੀ ॥ ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ ॥ ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥ ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ ਨ ਕੀਨ੍ਹ੍ਹੋ ਮੈ ਫੇਰਾ ॥ ਲੰਪਟ ਚੋਰ ਦੂਤ ਮਤਵਾਰੇ ਤਿਨ ਸੰਗਿ ਸਦਾ ਬਸੇਰਾ ॥੩॥ ਕਾਮ ਕ੍ਰੋਧ ਮਾਇਆ ਮਦ ਮਤਸਰ ਏ ਸੰਪੈ ਮੋ ਮਾਹੀ ॥ ਦਇਆ ਧਰਮੁ ਅਰੁ ਗੁਰ ਕੀ ਸੇਵਾ ਏ ਸੁਪਨੰਤਰਿ ਨਾਹੀ ॥੪॥ ਦੀਨ ਦਇਆਲ ਕ੍ਰਿਪਾਲ ਦਮੋਦਰ ਭਗਤਿ ਬਛਲ ਭੈ ਹਾਰੀ ॥ ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮ੍ਹ੍ਹਾਰੀ ॥੫॥੮॥
Scroll