ਜਿਹ ਸਿਮਰਨਿ ਹੋਇ ਮੁਕਤਿ ਦੁਆਰੁ ॥ ਜਾਹਿ ਬੈਕੁੰਠਿ ਨਹੀ ਸੰਸਾਰਿ ॥ ਨਿਰਭਉ ਕੈ ਘਰਿ ਬਜਾਵਹਿ ਤੂਰ ॥ ਅਨਹਦ ਬਜਹਿ ਸਦਾ ਭਰਪੂਰ ॥੧॥ ਐਸਾ ਸਿਮਰਨੁ ਕਰਿ ਮਨ ਮਾਹਿ ॥ ਬਿਨੁ ਸਿਮਰਨ ਮੁਕਤਿ ਕਤ ਨਾਹਿ ॥੧॥ ਰਹਾਉ ॥ ਜਿਹ ਸਿਮਰਨਿ ਨਾਹੀ ਨਨਕਾਰੁ ॥ ਮੁਕਤਿ ਕਰੈ ਉਤਰੈ ਬਹੁ ਭਾਰੁ ॥ ਨਮਸਕਾਰੁ ਕਰਿ ਹਿਰਦੈ ਮਾਹਿ ॥ ਫਿਰਿ ਫਿਰਿ ਤੇਰਾ ਆਵਨੁ ਨਾਹਿ ॥੨॥ ਜਿਹ ਸਿਮਰਨਿ ਕਰਹਿ ਤੂ ਕੇਲ ॥ ਦੀਪਕੁ ਬਾਂਧਿ ਧਰਿਓ ਬਿਨੁ ਤੇਲ ॥ ਸੋ ਦੀਪਕੁ ਅਮਰਕੁ ਸੰਸਾਰਿ ॥ ਕਾਮ ਕ੍ਰੋਧ ਬਿਖੁ ਕਾਢੀਲੇ ਮਾਰਿ ॥੩॥ ਜਿਹ ਸਿਮਰਨਿ ਤੇਰੀ ਗਤਿ ਹੋਇ ॥ ਸੋ ਸਿਮਰਨੁ ਰਖੁ ਕੰਠਿ ਪਰੋਇ ॥ ਸੋ ਸਿਮਰਨੁ ਕਰਿ ਨਹੀ ਰਾਖੁ ਉਤਾਰਿ ॥ ਗੁਰ ਪਰਸਾਦੀ ਉਤਰਹਿ ਪਾਰਿ ॥੪॥ ਜਿਹ ਸਿਮਰਨਿ ਨਾਹੀ ਤੁਹਿ ਕਾਨਿ ॥ ਮੰਦਰਿ ਸੋਵਹਿ ਪਟੰਬਰ ਤਾਨਿ ॥ ਸੇਜ ਸੁਖਾਲੀ ਬਿਗਸੈ ਜੀਉ ॥ ਸੋ ਸਿਮਰਨੁ ਤੂ ਅਨਦਿਨੁ ਪੀਉ ॥੫॥ ਜਿਹ ਸਿਮਰਨਿ ਤੇਰੀ ਜਾਇ ਬਲਾਇ ॥ ਜਿਹ ਸਿਮਰਨਿ ਤੁਝੁ ਪੋਹੈ ਨ ਮਾਇ ॥ ਸਿਮਰਿ ਸਿਮਰਿ ਹਰਿ ਹਰਿ ਮਨਿ ਗਾਈਐ ॥ ਇਹੁ ਸਿਮਰਨੁ ਸਤਿਗੁਰ ਤੇ ਪਾਈਐ ॥੬॥ ਸਦਾ ਸਦਾ ਸਿਮਰਿ ਦਿਨੁ ਰਾਤਿ ॥ ਊਠਤ ਬੈਠਤ ਸਾਸਿ ਗਿਰਾਸਿ ॥ ਜਾਗੁ ਸੋਇ ਸਿਮਰਨ ਰਸ ਭੋਗ ॥ ਹਰਿ ਸਿਮਰਨੁ ਪਾਈਐ ਸੰਜੋਗ ॥੭॥ ਜਿਹ ਸਿਮਰਨਿ ਨਾਹੀ ਤੁਝੁ ਭਾਰ ॥ ਸੋ ਸਿਮਰਨੁ ਰਾਮ ਨਾਮ ਅਧਾਰੁ ॥ ਕਹਿ ਕਬੀਰ ਜਾ ਕਾ ਨਹੀ ਅੰਤੁ ॥ ਤਿਸ ਕੇ ਆਗੇ ਤੰਤੁ ਨ ਮੰਤੁ ॥੮॥੯॥

Leave a Reply

Powered By Indic IME