ਰਾਮਕਲੀ ਘਰੁ ੨ ਬਾਣੀ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਬੰਧਚਿ ਬੰਧਨੁ ਪਾਇਆ ॥ ਮੁਕਤੈ ਗੁਰਿ ਅਨਲੁ ਬੁਝਾਇਆ ॥ ਜਬ ਨਖ ਸਿਖ ਇਹੁ ਮਨੁ ਚੀਨ੍ਹ੍ਹਾ ॥ ਤਬ ਅੰਤਰਿ ਮਜਨੁ ਕੀਨ੍ਹ੍ਹਾ ॥੧॥ ਪਵਨਪਤਿ ਉਨਮਨਿ ਰਹਨੁ ਖਰਾ ॥ ਨਹੀ ਮਿਰਤੁ ਨ ਜਨਮੁ ਜਰਾ ॥੧॥ ਰਹਾਉ ॥ ਉਲਟੀ ਲੇ ਸਕਤਿ ਸਹਾਰੰ ॥ ਪੈਸੀਲੇ ਗਗਨ ਮਝਾਰੰ ॥ ਬੇਧੀਅਲੇ ਚਕ੍ਰ ਭੁਅੰਗਾ ॥ ਭੇਟੀਅਲੇ ਰਾਇ ਨਿਸੰਗਾ ॥੨॥ ਚੂਕੀਅਲੇ ਮੋਹ ਮਇਆਸਾ ॥ ਸਸਿ ਕੀਨੋ ਸੂਰ ਗਿਰਾਸਾ ॥ ਜਬ ਕੁੰਭਕੁ ਭਰਿਪੁਰਿ ਲੀਣਾ ॥ ਤਹ ਬਾਜੇ ਅਨਹਦ ਬੀਣਾ ॥੩॥ ਬਕਤੈ ਬਕਿ ਸਬਦੁ ਸੁਨਾਇਆ ॥ ਸੁਨਤੈ ਸੁਨਿ ਮੰਨਿ ਬਸਾਇਆ ॥ ਕਰਿ ਕਰਤਾ ਉਤਰਸਿ ਪਾਰੰ ॥ ਕਹੈ ਕਬੀਰਾ ਸਾਰੰ ॥੪॥੧॥੧੦॥
Scroll