ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥ ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥੧॥ ਬੈਰਾਗੀ ਰਾਮਹਿ ਗਾਵਉਗੋ ॥ ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥ ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ ॥ ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥੨॥ ਤੀਰਥ ਦੇਖਿ ਨ ਜਲ ਮਹਿ ਪੈਸਉ ਜੀਅ ਜੰਤ ਨ ਸਤਾਵਉਗੋ ॥ ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨ੍ਹ੍ਹਾਉਗੋ ॥੩॥ ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥ ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥੪॥੨॥
Scroll