ਰਾਮਕਲੀ ਘਰੁ ੨ ॥ ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥ ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੧॥ ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਕੀਜੈ ॥ ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥੧॥ ਰਹਾਉ ॥ ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨ੍ਹ੍ਹਾਈਐ ਗੋਮਤੀ ਸਹਸ ਗਊ ਦਾਨੁ ਕੀਜੈ ॥ ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥੨॥ ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥ ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੩॥ ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨ੍ਹ੍ਹਿ ਲੀਜੈ ॥ ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥੪॥੪॥

One thought on “ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ”       Go To Your Profile

  1. ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥੪॥੪॥
    ਭਾਈ ਕਾਹਣ ਸਿੰਘ ਨਾਭਾ ਨੇ “ਚੰਦ” ਦੇ ਇਕ ਅਰਥ “ਇੱਕ ਸੰਖਯਾ ਬੋਧਕ” ਵੀ ਕੀਤੇ ਹਨ।
    ਭਗਤ ਨਾਮਦੇਵ ਜੀ ਕਹਿੰਦੇ ਹਨ ਕਿ ਮੈਂ ਉਸ ਇੱਕ ਰਾਮ ਨੂੰ ਪ੍ਰਨਾਮ ਕਰਦਾ ਹਾਂ ਜੋ ਦਸ਼ਰਥ ਦੇ ਪੁੱਤਰ ਰਾਮ ਦਾ ਵੀ ਰਾਜਾ ਹੈ।

Leave a Reply

Powered By Indic IME