ਰਾਮਕਲੀ ਬਾਣੀ ਬੇਣੀ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਇੜਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ ॥ ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ ॥੧॥ ਸੰਤਹੁ ਤਹਾ ਨਿਰੰਜਨ ਰਾਮੁ ਹੈ ॥ ਗੁਰ ਗਮਿ ਚੀਨੈ ਬਿਰਲਾ ਕੋਇ ॥ ਤਹਾਂ ਨਿਰੰਜਨੁ ਰਮਈਆ ਹੋਇ ॥੧॥ ਰਹਾਉ ॥ ਦੇਵ ਸਥਾਨੈ ਕਿਆ ਨੀਸਾਣੀ ॥ ਤਹ ਬਾਜੇ ਸਬਦ ਅਨਾਹਦ ਬਾਣੀ ॥ ਤਹ ਚੰਦੁ ਨ ਸੂਰਜੁ ਪਉਣੁ ਨ ਪਾਣੀ ॥ ਸਾਖੀ ਜਾਗੀ ਗੁਰਮੁਖਿ ਜਾਣੀ ॥੨॥ ਉਪਜੈ ਗਿਆਨੁ ਦੁਰਮਤਿ ਛੀਜੈ ॥ ਅੰਮ੍ਰਿਤ ਰਸਿ ਗਗਨੰਤਰਿ ਭੀਜੈ ॥ ਏਸੁ ਕਲਾ ਜੋ ਜਾਣੈ ਭੇਉ ॥ ਭੇਟੈ ਤਾਸੁ ਪਰਮ ਗੁਰਦੇਉ ॥੩॥ ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ ॥ ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ ॥੪॥ ਜਾਗਤੁ ਰਹੈ ਸੁ ਕਬਹੁ ਨ ਸੋਵੈ ॥ ਤੀਨਿ ਤਿਲੋਕ ਸਮਾਧਿ ਪਲੋਵੈ ॥ ਬੀਜ ਮੰਤ੍ਰੁ ਲੈ ਹਿਰਦੈ ਰਹੈ ॥ ਮਨੂਆ ਉਲਟਿ ਸੁੰਨ ਮਹਿ ਗਹੈ ॥੫॥ ਜਾਗਤੁ ਰਹੈ ਨ ਅਲੀਆ ਭਾਖੈ ॥ ਪਾਚਉ ਇੰਦ੍ਰੀ ਬਸਿ ਕਰਿ ਰਾਖੈ ॥ ਗੁਰ ਕੀ ਸਾਖੀ ਰਾਖੈ ਚੀਤਿ ॥ ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥੬॥ ਕਰ ਪਲਵ ਸਾਖਾ ਬੀਚਾਰੇ ॥ ਅਪਨਾ ਜਨਮੁ ਨ ਜੂਐ ਹਾਰੇ ॥ ਅਸੁਰ ਨਦੀ ਕਾ ਬੰਧੈ ਮੂਲੁ ॥ ਪਛਿਮ ਫੇਰਿ ਚੜਾਵੈ ਸੂਰੁ ॥ ਅਜਰੁ ਜਰੈ ਸੁ ਨਿਝਰੁ ਝਰੈ ॥ ਜਗੰਨਾਥ ਸਿਉ ਗੋਸਟਿ ਕਰੈ ॥੭॥ ਚਉਮੁਖ ਦੀਵਾ ਜੋਤਿ ਦੁਆਰ ॥ ਪਲੂ ਅਨਤ ਮੂਲੁ ਬਿਚਕਾਰਿ ॥ ਸਰਬ ਕਲਾ ਲੇ ਆਪੇ ਰਹੈ ॥ ਮਨੁ ਮਾਣਕੁ ਰਤਨਾ ਮਹਿ ਗੁਹੈ ॥੮॥ ਮਸਤਕਿ ਪਦਮੁ ਦੁਆਲੈ ਮਣੀ ॥ ਮਾਹਿ ਨਿਰੰਜਨੁ ਤ੍ਰਿਭਵਣ ਧਣੀ ॥ ਪੰਚ ਸਬਦ ਨਿਰਮਾਇਲ ਬਾਜੇ ॥ ਢੁਲਕੇ ਚਵਰ ਸੰਖ ਘਨ ਗਾਜੇ ॥ ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ ॥ ਬੇਣੀ ਜਾਚੈ ਤੇਰਾ ਨਾਮੁ ॥੯॥੧॥

Leave a Reply

Powered By Indic IME