ਨਟ ਮਹਲਾ ੪ ॥ ਰਾਮ ਜਪਿ ਜਨ ਰਾਮੈ ਨਾਮਿ ਰਲੇ ॥ ਰਾਮ ਨਾਮੁ ਜਪਿਓ ਗੁਰ ਬਚਨੀ ਹਰਿ ਧਾਰੀ ਹਰਿ ਕ੍ਰਿਪਲੇ ॥੧॥ ਰਹਾਉ ॥ ਹਰਿ ਹਰਿ ਅਗਮ ਅਗੋਚਰੁ ਸੁਆਮੀ ਜਨ ਜਪਿ ਮਿਲਿ ਸਲਲ ਸਲਲੇ ॥ ਹਰਿ ਕੇ ਸੰਤ ਮਿਲਿ ਰਾਮ ਰਸੁ ਪਾਇਆ ਹਮ ਜਨ ਕੈ ਬਲਿ ਬਲਲੇ ॥੧॥ ਪੁਰਖੋਤਮੁ ਹਰਿ ਨਾਮੁ ਜਨਿ ਗਾਇਓ ਸਭਿ ਦਾਲਦ ਦੁਖ ਦਲਲੇ ॥ ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ ਹਰਿ ਕੀਏ ਖਿਨ ਪਰਲੇ ॥੨॥ ਹਰਿ ਕੇ ਸੰਤ ਮਨਿ ਪ੍ਰੀਤਿ ਲਗਾਈ ਜਿਉ ਦੇਖੈ ਸਸਿ ਕਮਲੇ ॥ ਉਨਵੈ ਘਨੁ ਘਨ ਘਨਿਹਰੁ ਗਰਜੈ ਮਨਿ ਬਿਗਸੈ ਮੋਰ ਮੁਰਲੇ ॥੩॥ ਹਮਰੈ ਸੁਆਮੀ ਲੋਚ ਹਮ ਲਾਈ ਹਮ ਜੀਵਹ ਦੇਖਿ ਹਰਿ ਮਿਲੇ ॥ ਜਨ ਨਾਨਕ ਹਰਿ ਅਮਲ ਹਰਿ ਲਾਏ ਹਰਿ ਮੇਲਹੁ ਅਨਦ ਭਲੇ ॥੪॥੨॥

Leave a Reply

Powered By Indic IME