ਨਟ ਮਹਲਾ ੪ ॥ ਮੇਰੇ ਮਨ ਜਪਿ ਹਰਿ ਹਰਿ ਨਾਮੁ ਸਖੇ ॥ ਗੁਰ ਪਰਸਾਦੀ ਹਰਿ ਨਾਮੁ ਧਿਆਇਓ ਹਮ ਸਤਿਗੁਰ ਚਰਨ ਪਖੇ ॥੧॥ ਰਹਾਉ ॥ ਊਤਮ ਜਗੰਨਾਥ ਜਗਦੀਸੁਰ ਹਮ ਪਾਪੀ ਸਰਨਿ ਰਖੇ ॥ ਤੁਮ ਵਡ ਪੁਰਖ ਦੀਨ ਦੁਖ ਭੰਜਨ ਹਰਿ ਦੀਓ ਨਾਮੁ ਮੁਖੇ ॥੧॥ ਹਰਿ ਗੁਨ ਊਚ ਨੀਚ ਹਮ ਗਾਏ ਗੁਰ ਸਤਿਗੁਰ ਸੰਗਿ ਸਖੇ ॥ ਜਿਉ ਚੰਦਨ ਸੰਗਿ ਬਸੈ ਨਿੰਮੁ ਬਿਰਖਾ ਗੁਨ ਚੰਦਨ ਕੇ ਬਸਖੇ ॥੨॥ ਹਮਰੇ ਅਵਗਨ ਬਿਖਿਆ ਬਿਖੈ ਕੇ ਬਹੁ ਬਾਰ ਬਾਰ ਨਿਮਖੇ ॥ ਅਵਗਨਿਆਰੇ ਪਾਥਰ ਭਾਰੇ ਹਰਿ ਤਾਰੇ ਸੰਗਿ ਜਨਖੇ ॥੩॥ ਜਿਨ ਕਉ ਤੁਮ ਹਰਿ ਰਾਖਹੁ ਸੁਆਮੀ ਸਭ ਤਿਨ ਕੇ ਪਾਪ ਕ੍ਰਿਖੇ ॥ ਜਨ ਨਾਨਕ ਕੇ ਦਇਆਲ ਪ੍ਰਭ ਸੁਆਮੀ ਤੁਮ ਦੁਸਟ ਤਾਰੇ ਹਰਣਖੇ ॥੪॥੩॥

Leave a Reply

Powered By Indic IME