ਨਟ ਮਹਲਾ ੪ ॥ ਮੇਰੇ ਮਨ ਜਪਿ ਹਰਿ ਹਰਿ ਰਾਮ ਰੰਗੇ ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸੁਰਿ ਹਰਿ ਧਿਆਇਓ ਜਨ ਪਗਿ ਲਗੇ ॥੧॥ ਰਹਾਉ ॥ ਜਨਮ ਜਨਮ ਕੇ ਭੂਲ ਚੂਕ ਹਮ ਅਬ ਆਏ ਪ੍ਰਭ ਸਰਨਗੇ ॥ ਤੁਮ ਸਰਣਾਗਤਿ ਪ੍ਰਤਿਪਾਲਕ ਸੁਆਮੀ ਹਮ ਰਾਖਹੁ ਵਡ ਪਾਪਗੇ ॥੧॥ ਤੁਮਰੀ ਸੰਗਤਿ ਹਰਿ ਕੋ ਕੋ ਨ ਉਧਰਿਓ ਪ੍ਰਭ ਕੀਏ ਪਤਿਤ ਪਵਗੇ ॥ ਗੁਨ ਗਾਵਤ ਛੀਪਾ ਦੁਸਟਾਰਿਓ ਪ੍ਰਭਿ ਰਾਖੀ ਪੈਜ ਜਨਗੇ ॥੨॥ ਜੋ ਤੁਮਰੇ ਗੁਨ ਗਾਵਹਿ ਸੁਆਮੀ ਹਉ ਬਲਿ ਬਲਿ ਬਲਿ ਤਿਨਗੇ ॥ ਭਵਨ ਭਵਨ ਪਵਿਤ੍ਰ ਸਭਿ ਕੀਏ ਜਹ ਧੂਰਿ ਪਰੀ ਜਨ ਪਗੇ ॥੩॥ ਤੁਮਰੇ ਗੁਨ ਪ੍ਰਭ ਕਹਿ ਨ ਸਕਹਿ ਹਮ ਤੁਮ ਵਡ ਵਡ ਪੁਰਖ ਵਡਗੇ ॥ ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਹਮ ਸੇਵਹ ਤੁਮ ਜਨ ਪਗੇ ॥੪॥੪॥
Scroll