ਨਟ ਮਹਲਾ ੪ ॥ ਮੇਰੇ ਮਨ ਜਪਿ ਹਰਿ ਹਰਿ ਨਾਮੁ ਮਨੇ ॥ ਜਗੰਨਾਥਿ ਕਿਰਪਾ ਪ੍ਰਭਿ ਧਾਰੀ ਮਤਿ ਗੁਰਮਤਿ ਨਾਮ ਬਨੇ ॥੧॥ ਰਹਾਉ ॥ ਹਰਿ ਜਨ ਹਰਿ ਜਸੁ ਹਰਿ ਹਰਿ ਗਾਇਓ ਉਪਦੇਸਿ ਗੁਰੂ ਗੁਰ ਸੁਨੇ ॥ ਕਿਲਬਿਖ ਪਾਪ ਨਾਮ ਹਰਿ ਕਾਟੇ ਜਿਵ ਖੇਤ ਕ੍ਰਿਸਾਨਿ ਲੁਨੇ ॥੧॥ ਤੁਮਰੀ ਉਪਮਾ ਤੁਮ ਹੀ ਪ੍ਰਭ ਜਾਨਹੁ ਹਮ ਕਹਿ ਨ ਸਕਹਿ ਹਰਿ ਗੁਨੇ ॥ ਜੈਸੇ ਤੁਮ ਤੈਸੇ ਪ੍ਰਭ ਤੁਮ ਹੀ ਗੁਨ ਜਾਨਹੁ ਪ੍ਰਭ ਅਪੁਨੇ ॥੨॥ ਮਾਇਆ ਫਾਸ ਬੰਧ ਬਹੁ ਬੰਧੇ ਹਰਿ ਜਪਿਓ ਖੁਲ ਖੁਲਨੇ ॥ ਜਿਉ ਜਲ ਕੁੰਚਰੁ ਤਦੂਐ ਬਾਂਧਿਓ ਹਰਿ ਚੇਤਿਓ ਮੋਖ ਮੁਖਨੇ ॥੩॥ ਸੁਆਮੀ ਪਾਰਬ੍ਰਹਮ ਪਰਮੇਸਰੁ ਤੁਮ ਖੋਜਹੁ ਜੁਗ ਜੁਗਨੇ ॥ ਤੁਮਰੀ ਥਾਹ ਪਾਈ ਨਹੀ ਪਾਵੈ ਜਨ ਨਾਨਕ ਕੇ ਪ੍ਰਭ ਵਡਨੇ ॥੪॥੫॥

Leave a Reply

Powered By Indic IME