ਨਟ ਮਹਲਾ ੪ ॥ ਮੇਰੇ ਮਨ ਕਲਿ ਕੀਰਤਿ ਹਰਿ ਪ੍ਰਵਣੇ ॥ ਹਰਿ ਹਰਿ ਦਇਆਲਿ ਦਇਆ ਪ੍ਰਭ ਧਾਰੀ ਲਗਿ ਸਤਿਗੁਰ ਹਰਿ ਜਪਣੇ ॥੧॥ ਰਹਾਉ ॥ ਹਰਿ ਤੁਮ ਵਡ ਅਗਮ ਅਗੋਚਰ ਸੁਆਮੀ ਸਭਿ ਧਿਆਵਹਿ ਹਰਿ ਰੁੜਣੇ ॥ ਜਿਨ ਕਉ ਤੁਮ੍ਹ੍ਹਰੇ ਵਡ ਕਟਾਖ ਹੈ ਤੇ ਗੁਰਮੁਖਿ ਹਰਿ ਸਿਮਰਣੇ ॥੧॥ ਇਹੁ ਪਰਪੰਚੁ ਕੀਆ ਪ੍ਰਭ ਸੁਆਮੀ ਸਭੁ ਜਗਜੀਵਨੁ ਜੁਗਣੇ ॥ ਜਿਉ ਸਲਲੈ ਸਲਲ ਉਠਹਿ ਬਹੁ ਲਹਰੀ ਮਿਲਿ ਸਲਲੈ ਸਲਲ ਸਮਣੇ ॥੨॥ ਜੋ ਪ੍ਰਭ ਕੀਆ ਸੁ ਤੁਮ ਹੀ ਜਾਨਹੁ ਹਮ ਨਹ ਜਾਣੀ ਹਰਿ ਗਹਣੇ ॥ ਹਮ ਬਾਰਿਕ ਕਉ ਰਿਦ ਉਸਤਤਿ ਧਾਰਹੁ ਹਮ ਕਰਹ ਪ੍ਰਭੂ ਸਿਮਰਣੇ ॥੩॥ ਤੁਮ ਜਲ ਨਿਧਿ ਹਰਿ ਮਾਨ ਸਰੋਵਰ ਜੋ ਸੇਵੈ ਸਭ ਫਲਣੇ ॥ ਜਨੁ ਨਾਨਕੁ ਹਰਿ ਹਰਿ ਹਰਿ ਹਰਿ ਬਾਂਛੈ ਹਰਿ ਦੇਵਹੁ ਕਰਿ ਕ੍ਰਿਪਣੇ ॥੪॥੬॥

Leave a Reply

Powered By Indic IME