ਰਾਗੁ ਨਟ ਨਾਰਾਇਨ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਰਾਮ ਹਉ ਕਿਆ ਜਾਨਾ ਕਿਆ ਭਾਵੈ ॥ ਮਨਿ ਪਿਆਸ ਬਹੁਤੁ ਦਰਸਾਵੈ ॥੧॥ ਰਹਾਉ ॥ ਸੋਈ ਗਿਆਨੀ ਸੋਈ ਜਨੁ ਤੇਰਾ ਜਿਸੁ ਊਪਰਿ ਰੁਚ ਆਵੈ ॥ ਕ੍ਰਿਪਾ ਕਰਹੁ ਜਿਸੁ ਪੁਰਖ ਬਿਧਾਤੇ ਸੋ ਸਦਾ ਸਦਾ ਤੁਧੁ ਧਿਆਵੈ ॥੧॥ ਕਵਨ ਜੋਗ ਕਵਨ ਗਿਆਨ ਧਿਆਨਾ ਕਵਨ ਗੁਨੀ ਰੀਝਾਵੈ ॥ ਸੋਈ ਜਨੁ ਸੋਈ ਨਿਜ ਭਗਤਾ ਜਿਸੁ ਊਪਰਿ ਰੰਗੁ ਲਾਵੈ ॥੨॥ ਸਾਈ ਮਤਿ ਸਾਈ ਬੁਧਿ ਸਿਆਨਪ ਜਿਤੁ ਨਿਮਖ ਨ ਪ੍ਰਭੁ ਬਿਸਰਾਵੈ ॥ ਸੰਤਸੰਗਿ ਲਗਿ ਏਹੁ ਸੁਖੁ ਪਾਇਓ ਹਰਿ ਗੁਨ ਸਦ ਹੀ ਗਾਵੈ ॥੩॥ ਦੇਖਿਓ ਅਚਰਜੁ ਮਹਾ ਮੰਗਲ ਰੂਪ ਕਿਛੁ ਆਨ ਨਹੀ ਦਿਸਟਾਵੈ ॥ ਕਹੁ ਨਾਨਕ ਮੋਰਚਾ ਗੁਰਿ ਲਾਹਿਓ ਤਹ ਗਰਭ ਜੋਨਿ ਕਹ ਆਵੈ ॥੪॥੧॥
Scroll