ਨਟ ਮਹਲਾ ੫ ॥ ਹਰਿ ਹਰਿ ਮਨ ਮਹਿ ਨਾਮੁ ਕਹਿਓ ॥ ਕੋਟਿ ਅਪ੍ਰਾਧ ਮਿਟਹਿ ਖਿਨ ਭੀਤਰਿ ਤਾ ਕਾ ਦੁਖੁ ਨ ਰਹਿਓ ॥੧॥ ਰਹਾਉ ॥ ਖੋਜਤ ਖੋਜਤ ਭਇਓ ਬੈਰਾਗੀ ਸਾਧੂ ਸੰਗਿ ਲਹਿਓ ॥ ਸਗਲ ਤਿਆਗਿ ਏਕ ਲਿਵ ਲਾਗੀ ਹਰਿ ਹਰਿ ਚਰਨ ਗਹਿਓ ॥੧॥ ਕਹਤ ਮੁਕਤ ਸੁਨਤੇ ਨਿਸਤਾਰੇ ਜੋ ਜੋ ਸਰਨਿ ਪਇਓ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਕਹੁ ਨਾਨਕ ਅਨਦੁ ਭਇਓ ॥੨॥੪॥੫॥

Leave a Reply

Powered By Indic IME