ਨਟ ਮਹਲਾ ੫ ॥ ਮੇਰੇ ਮਨ ਜਪੁ ਜਪਿ ਹਰਿ ਨਾਰਾਇਣ ॥ ਕਬਹੂ ਨ ਬਿਸਰਹੁ ਮਨ ਮੇਰੇ ਤੇ ਆਠ ਪਹਰ ਗੁਨ ਗਾਇਣ ॥੧॥ ਰਹਾਉ ॥ ਸਾਧੂ ਧੂਰਿ ਕਰਉ ਨਿਤ ਮਜਨੁ ਸਭ ਕਿਲਬਿਖ ਪਾਪ ਗਵਾਇਣ ॥ ਪੂਰਨ ਪੂਰਿ ਰਹੇ ਕਿਰਪਾ ਨਿਧਿ ਘਟਿ ਘਟਿ ਦਿਸਟਿ ਸਮਾਇਣੁ ॥੧॥ ਜਾਪ ਤਾਪ ਕੋਟਿ ਲਖ ਪੂਜਾ ਹਰਿ ਸਿਮਰਣ ਤੁਲਿ ਨ ਲਾਇਣ ॥ ਦੁਇ ਕਰ ਜੋੜਿ ਨਾਨਕੁ ਦਾਨੁ ਮਾਂਗੈ ਤੇਰੇ ਦਾਸਨਿ ਦਾਸ ਦਸਾਇਣੁ ॥੨॥੬॥੭॥

Leave a Reply

Powered By Indic IME