ਨਟ ਅਸਟਪਦੀਆ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਰਾਮ ਮੇਰੇ ਮਨਿ ਤਨਿ ਨਾਮੁ ਅਧਾਰੇ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਸੇਵਾ ਮੈ ਗੁਰਮਤਿ ਨਾਮੁ ਸਮ੍ਹ੍ਹਾਰੇ ॥੧॥ ਰਹਾਉ ॥ ਹਰਿ ਹਰਿ ਹਰਿ ਹਰਿ ਹਰਿ ਮਨਿ ਧਿਆਵਹੁ ਮੈ ਹਰਿ ਹਰਿ ਨਾਮੁ ਪਿਆਰੇ ॥ ਦੀਨ ਦਇਆਲ ਭਏ ਪ੍ਰਭ ਠਾਕੁਰ ਗੁਰ ਕੈ ਸਬਦਿ ਸਵਾਰੇ ॥੧॥ ਮਧਸੂਦਨ ਜਗਜੀਵਨ ਮਾਧੋ ਮੇਰੇ ਠਾਕੁਰ ਅਗਮ ਅਪਾਰੇ ॥ ਇਕ ਬਿਨਉ ਬੇਨਤੀ ਕਰਉ ਗੁਰ ਆਗੈ ਮੈ ਸਾਧੂ ਚਰਨ ਪਖਾਰੇ ॥੨॥ ਸਹਸ ਨੇਤ੍ਰ ਨੇਤ੍ਰ ਹੈ ਪ੍ਰਭ ਕਉ ਪ੍ਰਭ ਏਕੋ ਪੁਰਖੁ ਨਿਰਾਰੇ ॥ ਸਹਸ ਮੂਰਤਿ ਏਕੋ ਪ੍ਰਭੁ ਠਾਕੁਰੁ ਪ੍ਰਭੁ ਏਕੋ ਗੁਰਮਤਿ ਤਾਰੇ ॥੩॥ ਗੁਰਮਤਿ ਨਾਮੁ ਦਮੋਦਰੁ ਪਾਇਆ ਹਰਿ ਹਰਿ ਨਾਮੁ ਉਰਿ ਧਾਰੇ ॥ ਹਰਿ ਹਰਿ ਕਥਾ ਬਨੀ ਅਤਿ ਮੀਠੀ ਜਿਉ ਗੂੰਗਾ ਗਟਕ ਸਮ੍ਹ੍ਹਾਰੇ ॥੪॥ਰਸਨਾ ਸਾਦ ਚਖੈ ਭਾਇ ਦੂਜੈ ਅਤਿ ਫੀਕੇ ਲੋਭ ਬਿਕਾਰੇ ॥ ਜੋ ਗੁਰਮੁਖਿ ਸਾਦ ਚਖਹਿ ਰਾਮ ਨਾਮਾ ਸਭ ਅਨ ਰਸ ਸਾਦ ਬਿਸਾਰੇ ॥੫॥ ਗੁਰਮਤਿ ਰਾਮ ਨਾਮੁ ਧਨੁ ਪਾਇਆ ਸੁਣਿ ਕਹਤਿਆ ਪਾਪ ਨਿਵਾਰੇ ॥ ਧਰਮ ਰਾਇ ਜਮੁ ਨੇੜਿ ਨ ਆਵੈ ਮੇਰੇ ਠਾਕੁਰ ਕੇ ਜਨ ਪਿਆਰੇ ॥੬॥ ਸਾਸ ਸਾਸ ਸਾਸ ਹੈ ਜੇਤੇ ਮੈ ਗੁਰਮਤਿ ਨਾਮੁ ਸਮ੍ਹ੍ਹਾਰੇ ॥ ਸਾਸੁ ਸਾਸੁ ਜਾਇ ਨਾਮੈ ਬਿਨੁ ਸੋ ਬਿਰਥਾ ਸਾਸੁ ਬਿਕਾਰੇ ॥੭॥ ਕ੍ਰਿਪਾ ਕ੍ਰਿਪਾ ਕਰਿ ਦੀਨ ਪ੍ਰਭ ਸਰਨੀ ਮੋ ਕਉ ਹਰਿ ਜਨ ਮੇਲਿ ਪਿਆਰੇ ॥ ਨਾਨਕ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥੮॥੧॥
Scroll