ਨਟ ਮਹਲਾ ੪ ॥ ਰਾਮ ਗੁਰ ਸਰਨਿ ਪ੍ਰਭੂ ਰਖਵਾਰੇ ॥ ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥੧॥ ਰਹਾਉ ॥ ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ ਧਾਰੇ ॥ ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ ਪੈਜ ਸਵਾਰੇ ॥੧॥ ਹਰਿ ਹਰਿ ਸੇਵਕੁ ਸੇਵਾ ਲਾਗੈ ਸਭੁ ਦੇਖੈ ਬ੍ਰਹਮ ਪਸਾਰੇ ॥ ਏਕੁ ਪੁਰਖੁ ਇਕੁ ਨਦਰੀ ਆਵੈ ਸਭ ਏਕਾ ਨਦਰਿ ਨਿਹਾਰੇ ॥੨॥ ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ ॥ ਆਪਿ ਦਇਆਲੁ ਦਇਆ ਦਾਨੁ ਦੇਵੈ ਵਿਚਿ ਪਾਥਰ ਕੀਰੇ ਕਾਰੇ ॥੩॥ ਅੰਤਰਿ ਵਾਸੁ ਬਹੁਤੁ ਮੁਸਕਾਈ ਭ੍ਰਮਿ ਭੂਲਾ ਮਿਰਗੁ ਸਿੰਙ੍ਹਾਰੇ ॥ ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥੪॥ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥ ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥ ਜਿਉ ਜਨ ਚੰਦ੍ਰਹਾਂਸੁ ਦੁਖਿਆ ਧ੍ਰਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥੬॥ ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭ ਜਨ ਕੇ ਸਾਸ ਨਿਹਾਰੇ ॥ ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥੭॥ ਆਪਨ ਆਪਿ ਆਪਿ ਪ੍ਰਭੁ ਠਾਕੁਰੁ ਪ੍ਰਭੁ ਆਪੇ ਸ੍ਰਿਸਟਿ ਸਵਾਰੇ ॥ ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥੮॥੪॥
Scroll