ਨਟ ਮਹਲਾ ੪ ॥ ਰਾਮ ਕਰਿ ਕਿਰਪਾ ਲੇਹੁ ਉਬਾਰੇ ॥ ਜਿਉ ਪਕਰਿ ਦ੍ਰੋਪਤੀ ਦੁਸਟਾਂ ਆਨੀ ਹਰਿ ਹਰਿ ਲਾਜ ਨਿਵਾਰੇ ॥੧॥ ਰਹਾਉ ॥ ਕਰਿ ਕਿਰਪਾ ਜਾਚਿਕ ਜਨ ਤੇਰੇ ਇਕੁ ਮਾਗਉ ਦਾਨੁ ਪਿਆਰੇ ॥ ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ ਹਰਿ ਗੁਰੁ ਮੇਲਿ ਸਵਾਰੇ ॥੧॥ ਸਾਕਤ ਕਰਮ ਪਾਣੀ ਜਿਉ ਮਥੀਐ ਨਿਤ ਪਾਣੀ ਝੋਲ ਝੁਲਾਰੇ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਕਢਿ ਮਾਖਨ ਕੇ ਗਟਕਾਰੇ ॥੨॥ਨਿਤ ਨਿਤ ਕਾਇਆ ਮਜਨੁ ਕੀਆ ਨਿਤ ਮਲਿ ਮਲਿ ਦੇਹ ਸਵਾਰੇ ॥ ਮੇਰੇ ਸਤਿਗੁਰ ਕੇ ਮਨਿ ਬਚਨ ਨ ਭਾਏ ਸਭ ਫੋਕਟ ਚਾਰ ਸੀਗਾਰੇ ॥੩॥ ਮਟਕਿ ਮਟਕਿ ਚਲੁ ਸਖੀ ਸਹੇਲੀ ਮੇਰੇ ਠਾਕੁਰ ਕੇ ਗੁਨ ਸਾਰੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਈ ਮੈ ਸਤਿਗੁਰ ਅਲਖੁ ਲਖਾਰੇ ॥੪॥ਨਾਰੀ ਪੁਰਖੁ ਪੁਰਖੁ ਸਭ ਨਾਰੀ ਸਭੁ ਏਕੋ ਪੁਰਖੁ ਮੁਰਾਰੇ ॥ ਸੰਤ ਜਨਾ ਕੀ ਰੇਨੁ ਮਨਿ ਭਾਈ ਮਿਲਿ ਹਰਿ ਜਨ ਹਰਿ ਨਿਸਤਾਰੇ ॥੫॥ ਗ੍ਰਾਮ ਗ੍ਰਾਮ ਨਗਰ ਸਭ ਫਿਰਿਆ ਰਿਦ ਅੰਤਰਿ ਹਰਿ ਜਨ ਭਾਰੇ ॥ ਸਰਧਾ ਸਰਧਾ ਉਪਾਇ ਮਿਲਾਏ ਮੋ ਕਉ ਹਰਿ ਗੁਰ ਗੁਰਿ ਨਿਸਤਾਰੇ ॥੬॥ਪਵਨ ਸੂਤੁ ਸਭੁ ਨੀਕਾ ਕਰਿਆ ਸਤਿਗੁਰਿ ਸਬਦੁ ਵੀਚਾਰੇ ॥ ਨਿਜ ਘਰਿ ਜਾਇ ਅੰਮ੍ਰਿਤ ਰਸੁ ਪੀਆ ਬਿਨੁ ਨੈਨਾ ਜਗਤੁ ਨਿਹਾਰੇ ॥੭॥ ਤਉ ਗੁਨ ਈਸ ਬਰਨਿ ਨਹੀ ਸਾਕਉ ਤੁਮ ਮੰਦਰ ਹਮ ਨਿਕ ਕੀਰੇ ॥ ਨਾਨਕ ਕ੍ਰਿਪਾ ਕਰਹੁ ਗੁਰ ਮੇਲਹੁ ਮੈ ਰਾਮੁ ਜਪਤ ਮਨੁ ਧੀਰੇ ॥੮॥੫॥
Scroll