ਰਾਗੁ ਮਾਲੀ ਗਉੜਾ ਮਹਲਾ ੪ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ ॥ ਹਰਿ ਅਗਮ ਅਗਮ ਅਗਾਧਿ ਬੋਧਿ ਆਦੇਸੁ ਹਰਿ ਪ੍ਰਭ ਰਾਇਆ ॥੧॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਨਿਤ ਝਗਰਤੇ ਝਗਰਾਇਆ ॥ ਹਮ ਰਾਖੁ ਰਾਖੁ ਦੀਨ ਤੇਰੇ ਹਰਿ ਸਰਨਿ ਹਰਿ ਪ੍ਰਭ ਆਇਆ ॥੧॥ ਸਰਣਾਗਤੀ ਪ੍ਰਭ ਪਾਲਤੇ ਹਰਿ ਭਗਤਿ ਵਛਲੁ ਨਾਇਆ ॥ ਪ੍ਰਹਿਲਾਦੁ ਜਨੁ ਹਰਨਾਖਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥੨॥ ਹਰਿ ਚੇਤਿ ਰੇ ਮਨ ਮਹਲੁ ਪਾਵਣ ਸਭ ਦੂਖ ਭੰਜਨੁ ਰਾਇਆ ॥ ਭਉ ਜਨਮ ਮਰਨ ਨਿਵਾਰਿ ਠਾਕੁਰ ਹਰਿ ਗੁਰਮਤੀ ਪ੍ਰਭੁ ਪਾਇਆ ॥੩॥ ਹਰਿ ਪਤਿਤ ਪਾਵਨ ਨਾਮੁ ਸੁਆਮੀ ਭਉ ਭਗਤ ਭੰਜਨੁ ਗਾਇਆ ॥ ਹਰਿ ਹਾਰੁ ਹਰਿ ਉਰਿ ਧਾਰਿਓ ਜਨ ਨਾਨਕ ਨਾਮਿ ਸਮਾਇਆ ॥੪॥੧॥

Leave a Reply

Powered By Indic IME