ਮਾਲੀ ਗਉੜਾ ਮਹਲਾ ੪ ॥ ਜਪਿ ਮਨ ਰਾਮ ਨਾਮੁ ਸੁਖਦਾਤਾ ॥ ਸਤਸੰਗਤਿ ਮਿਲਿ ਹਰਿ ਸਾਦੁ ਆਇਆ ਗੁਰਮੁਖਿ ਬ੍ਰਹਮੁ ਪਛਾਤਾ ॥੧॥ ਰਹਾਉ ॥ ਵਡਭਾਗੀ ਗੁਰ ਦਰਸਨੁ ਪਾਇਆ ਗੁਰਿ ਮਿਲਿਐ ਹਰਿ ਪ੍ਰਭੁ ਜਾਤਾ ॥ ਦੁਰਮਤਿ ਮੈਲੁ ਗਈ ਸਭ ਨੀਕਰਿ ਹਰਿ ਅੰਮ੍ਰਿਤਿ ਹਰਿ ਸਰਿ ਨਾਤਾ ॥੧॥ ਧਨੁ ਧਨੁ ਸਾਧ ਜਿਨ੍ਹ੍ਹੀ ਹਰਿ ਪ੍ਰਭੁ ਪਾਇਆ ਤਿਨ੍ਹ੍ਹ ਪੂਛਉ ਹਰਿ ਕੀ ਬਾਤਾ ॥ ਪਾਇ ਲਗਉ ਨਿਤ ਕਰਉ ਜੁਦਰੀਆ ਹਰਿ ਮੇਲਹੁ ਕਰਮਿ ਬਿਧਾਤਾ ॥੨॥ ਲਿਲਾਟ ਲਿਖੇ ਪਾਇਆ ਗੁਰੁ ਸਾਧੂ ਗੁਰ ਬਚਨੀ ਮਨੁ ਤਨੁ ਰਾਤਾ ॥ ਹਰਿ ਪ੍ਰਭ ਆਇ ਮਿਲੇ ਸੁਖੁ ਪਾਇਆ ਸਭ ਕਿਲਵਿਖ ਪਾਪ ਗਵਾਤਾ ॥੩॥ ਰਾਮ ਰਸਾਇਣੁ ਜਿਨ੍ਹ੍ਹ ਗੁਰਮਤਿ ਪਾਇਆ ਤਿਨ੍ਹ੍ਹ ਕੀ ਊਤਮ ਬਾਤਾ ॥ ਤਿਨ ਕੀ ਪੰਕ ਪਾਈਐ ਵਡਭਾਗੀ ਜਨ ਨਾਨਕੁ ਚਰਨਿ ਪਰਾਤਾ ॥੪॥੨॥

Leave a Reply

Powered By Indic IME