ਮਾਲੀ ਗਉੜਾ ਮਹਲਾ ੪ ॥ ਸਭਿ ਸਿਧ ਸਾਧਿਕ ਮੁਨਿ ਜਨਾ ਮਨਿ ਭਾਵਨੀ ਹਰਿ ਧਿਆਇਓ ॥ ਅਪਰੰਪਰੋ ਪਾਰਬ੍ਰਹਮੁ ਸੁਆਮੀ ਹਰਿ ਅਲਖੁ ਗੁਰੂ ਲਖਾਇਓ ॥੧॥ ਰਹਾਉ ॥ ਹਮ ਨੀਚ ਮਧਿਮ ਕਰਮ ਕੀਏ ਨਹੀ ਚੇਤਿਓ ਹਰਿ ਰਾਇਓ ॥ ਹਰਿ ਆਨਿ ਮੇਲਿਓ ਸਤਿਗੁਰੂ ਖਿਨੁ ਬੰਧ ਮੁਕਤਿ ਕਰਾਇਓ ॥੧॥ ਪ੍ਰਭਿ ਮਸਤਕੇ ਧੁਰਿ ਲੀਖਿਆ ਗੁਰਮਤੀ ਹਰਿ ਲਿਵ ਲਾਇਓ ॥ ਪੰਚ ਸਬਦ ਦਰਗਹ ਬਾਜਿਆ ਹਰਿ ਮਿਲਿਓ ਮੰਗਲੁ ਗਾਇਓ ॥੨॥ ਪਤਿਤ ਪਾਵਨੁ ਨਾਮੁ ਨਰਹਰਿ ਮੰਦਭਾਗੀਆਂ ਨਹੀ ਭਾਇਓ ॥ ਤੇ ਗਰਭ ਜੋਨੀ ਗਾਲੀਅਹਿ ਜਿਉ ਲੋਨੁ ਜਲਹਿ ਗਲਾਇਓ ॥੩॥ ਮਤਿ ਦੇਹਿ ਹਰਿ ਪ੍ਰਭ ਅਗਮ ਠਾਕੁਰ ਗੁਰ ਚਰਨ ਮਨੁ ਮੈ ਲਾਇਓ ॥ ਹਰਿ ਰਾਮ ਨਾਮੈ ਰਹਉ ਲਾਗੋ ਜਨ ਨਾਨਕ ਨਾਮਿ ਸਮਾਇਓ ॥੪॥੩॥
Scroll