ਮਾਲੀ ਗਉੜਾ ਮਹਲਾ ੪ ॥ ਮੇਰਾ ਮਨੁ ਰਾਮ ਨਾਮਿ ਰਸਿ ਲਾਗਾ ॥ ਕਮਲ ਪ੍ਰਗਾਸੁ ਭਇਆ ਗੁਰੁ ਪਾਇਆ ਹਰਿ ਜਪਿਓ ਭ੍ਰਮੁ ਭਉ ਭਾਗਾ ॥੧॥ ਰਹਾਉ ॥ ਭੈ ਭਾਇ ਭਗਤਿ ਲਾਗੋ ਮੇਰਾ ਹੀਅਰਾ ਮਨੁ ਸੋਇਓ ਗੁਰਮਤਿ ਜਾਗਾ ॥ ਕਿਲਬਿਖ ਖੀਨ ਭਏ ਸਾਂਤਿ ਆਈ ਹਰਿ ਉਰ ਧਾਰਿਓ ਵਡਭਾਗਾ ॥੧॥ ਮਨਮੁਖੁ ਰੰਗੁ ਕਸੁੰਭੁ ਹੈ ਕਚੂਆ ਜਿਉ ਕੁਸਮ ਚਾਰਿ ਦਿਨ ਚਾਗਾ ॥ ਖਿਨ ਮਹਿ ਬਿਨਸਿ ਜਾਇ ਪਰਤਾਪੈ ਡੰਡੁ ਧਰਮ ਰਾਇ ਕਾ ਲਾਗਾ ॥੨॥ ਸਤਸੰਗਤਿ ਪ੍ਰੀਤਿ ਸਾਧ ਅਤਿ ਗੂੜੀ ਜਿਉ ਰੰਗੁ ਮਜੀਠ ਬਹੁ ਲਾਗਾ ॥ ਕਾਇਆ ਕਾਪਰੁ ਚੀਰ ਬਹੁ ਫਾਰੇ ਹਰਿ ਰੰਗੁ ਨ ਲਹੈ ਸਭਾਗਾ ॥੩॥ ਹਰਿ ਚਾਰ੍ਹਿਓ ਰੰਗੁ ਮਿਲੈ ਗੁਰੁ ਸੋਭਾ ਹਰਿ ਰੰਗਿ ਚਲੂਲੈ ਰਾਂਗਾ ॥ ਜਨ ਨਾਨਕੁ ਤਿਨ ਕੇ ਚਰਨ ਪਖਾਰੈ ਜੋ ਹਰਿ ਚਰਨੀ ਜਨੁ ਲਾਗਾ ॥੪॥੪॥

Leave a Reply

Powered By Indic IME