ਮਾਲੀ ਗਉੜਾ ਮਹਲਾ ੪ ॥ ਮੇਰੇ ਮਨ ਭਜੁ ਹਰਿ ਹਰਿ ਨਾਮੁ ਗੁਪਾਲਾ ॥ ਮੇਰਾ ਮਨੁ ਤਨੁ ਲੀਨੁ ਭਇਆ ਰਾਮ ਨਾਮੈ ਮਤਿ ਗੁਰਮਤਿ ਰਾਮ ਰਸਾਲਾ ॥੧॥ ਰਹਾਉ ॥ ਗੁਰਮਤਿ ਨਾਮੁ ਧਿਆਈਐ ਹਰਿ ਹਰਿ ਮਨਿ ਜਪੀਐ ਹਰਿ ਜਪਮਾਲਾ ॥ ਜਿਨ੍ਹ੍ਹ ਕੈ ਮਸਤਕਿ ਲੀਖਿਆ ਹਰਿ ਮਿਲਿਆ ਹਰਿ ਬਨਮਾਲਾ ॥੧॥ ਜਿਨ੍ਹ੍ਹ ਹਰਿ ਨਾਮੁ ਧਿਆਇਆ ਤਿਨ੍ਹ੍ਹ ਚੂਕੇ ਸਰਬ ਜੰਜਾਲਾ ॥ ਤਿਨ੍ਹ੍ਹ ਜਮੁ ਨੇੜਿ ਨ ਆਵਈ ਗੁਰਿ ਰਾਖੇ ਹਰਿ ਰਖਵਾਲਾ ॥੨॥ ਹਮ ਬਾਰਿਕ ਕਿਛੂ ਨ ਜਾਣਹੂ ਹਰਿ ਮਾਤ ਪਿਤਾ ਪ੍ਰਤਿਪਾਲਾ ॥ ਕਰੁ ਮਾਇਆ ਅਗਨਿ ਨਿਤ ਮੇਲਤੇ ਗੁਰਿ ਰਾਖੇ ਦੀਨ ਦਇਆਲਾ ॥੩॥ ਬਹੁ ਮੈਲੇ ਨਿਰਮਲ ਹੋਇਆ ਸਭ ਕਿਲਬਿਖ ਹਰਿ ਜਸਿ ਜਾਲਾ ॥ ਮਨਿ ਅਨਦੁ ਭਇਆ ਗੁਰੁ ਪਾਇਆ ਜਨ ਨਾਨਕ ਸਬਦਿ ਨਿਹਾਲਾ ॥੪॥੫॥
Scroll