ਮਾਲੀ ਗਉੜਾ ਮਹਲਾ ੪ ॥ ਮੇਰੇ ਮਨ ਹਰਿ ਭਜੁ ਸਭ ਕਿਲਬਿਖ ਕਾਟ ॥ ਹਰਿ ਹਰਿ ਉਰ ਧਾਰਿਓ ਗੁਰਿ ਪੂਰੈ ਮੇਰਾ ਸੀਸੁ ਕੀਜੈ ਗੁਰ ਵਾਟ ॥੧॥ ਰਹਾਉ ॥ ਮੇਰੇ ਹਰਿ ਪ੍ਰਭ ਕੀ ਮੈ ਬਾਤ ਸੁਨਾਵੈ ਤਿਸੁ ਮਨੁ ਦੇਵਉ ਕਟਿ ਕਾਟ ॥ ਹਰਿ ਸਾਜਨੁ ਮੇਲਿਓ ਗੁਰਿ ਪੂਰੈ ਗੁਰ ਬਚਨਿ ਬਿਕਾਨੋ ਹਟਿ ਹਾਟ ॥੧॥ ਮਕਰ ਪ੍ਰਾਗਿ ਦਾਨੁ ਬਹੁ ਕੀਆ ਸਰੀਰੁ ਦੀਓ ਅਧ ਕਾਟਿ ॥ ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵੈ ਬਹੁ ਕੰਚਨੁ ਦੀਜੈ ਕਟਿ ਕਾਟ ॥੨॥ ਹਰਿ ਕੀਰਤਿ ਗੁਰਮਤਿ ਜਸੁ ਗਾਇਓ ਮਨਿ ਉਘਰੇ ਕਪਟ ਕਪਾਟ ॥ ਤ੍ਰਿਕੁਟੀ ਫੋਰਿ ਭਰਮੁ ਭਉ ਭਾਗਾ ਲਜ ਭਾਨੀ ਮਟੁਕੀ ਮਾਟ ॥੩॥ ਕਲਜੁਗਿ ਗੁਰੁ ਪੂਰਾ ਤਿਨ ਪਾਇਆ ਜਿਨ ਧੁਰਿ ਮਸਤਕਿ ਲਿਖੇ ਲਿਲਾਟ ॥ ਜਨ ਨਾਨਕ ਰਸੁ ਅੰਮ੍ਰਿਤੁ ਪੀਆ ਸਭ ਲਾਥੀ ਭੂਖ ਤਿਖਾਟ ॥੪॥੬॥ ਛਕਾ ੧ ॥

Leave a Reply

Powered By Indic IME