ਮਾਲੀ ਗਉੜਾ ਮਹਲਾ ੫ ॥ ਰਾਮ ਨਾਮ ਕਉ ਨਮਸਕਾਰ ॥ ਜਾਸੁ ਜਪਤ ਹੋਵਤ ਉਧਾਰ ॥੧॥ ਰਹਾਉ ॥ ਜਾ ਕੈ ਸਿਮਰਨਿ ਮਿਟਹਿ ਧੰਧ ॥ ਜਾ ਕੈ ਸਿਮਰਨਿ ਛੂਟਹਿ ਬੰਧ ॥ ਜਾ ਕੈ ਸਿਮਰਨਿ ਮੂਰਖ ਚਤੁਰ ॥ ਜਾ ਕੈ ਸਿਮਰਨਿ ਕੁਲਹ ਉਧਰ ॥੧॥ ਜਾ ਕੈ ਸਿਮਰਨਿ ਭਉ ਦੁਖ ਹਰੈ ॥ ਜਾ ਕੈ ਸਿਮਰਨਿ ਅਪਦਾ ਟਰੈ ॥ ਜਾ ਕੈ ਸਿਮਰਨਿ ਮੁਚਤ ਪਾਪ ॥ ਜਾ ਕੈ ਸਿਮਰਨਿ ਨਹੀ ਸੰਤਾਪ ॥੨॥ ਜਾ ਕੈ ਸਿਮਰਨਿ ਰਿਦ ਬਿਗਾਸ ॥ ਜਾ ਕੈ ਸਿਮਰਨਿ ਕਵਲਾ ਦਾਸਿ ॥ ਜਾ ਕੈ ਸਿਮਰਨਿ ਨਿਧਿ ਨਿਧਾਨ ॥ ਜਾ ਕੈ ਸਿਮਰਨਿ ਤਰੇ ਨਿਦਾਨ ॥੩॥ ਪਤਿਤ ਪਾਵਨੁ ਨਾਮੁ ਹਰੀ ॥ ਕੋਟਿ ਭਗਤ ਉਧਾਰੁ ਕਰੀ ॥ ਹਰਿ ਦਾਸ ਦਾਸਾ ਦੀਨੁ ਸਰਨ ॥ ਨਾਨਕ ਮਾਥਾ ਸੰਤ ਚਰਨ ॥੪॥੨॥

Leave a Reply

Powered By Indic IME