ਮਾਲੀ ਗਉੜਾ ਮਹਲਾ ੫ ॥ ਐਸੋ ਸਹਾਈ ਹਰਿ ਕੋ ਨਾਮ ॥ ਸਾਧਸੰਗਤਿ ਭਜੁ ਪੂਰਨ ਕਾਮ ॥੧॥ ਰਹਾਉ ॥ ਬੂਡਤ ਕਉ ਜੈਸੇ ਬੇੜੀ ਮਿਲਤ ॥ ਬੂਝਤ ਦੀਪਕ ਮਿਲਤ ਤਿਲਤ ॥ ਜਲਤ ਅਗਨੀ ਮਿਲਤ ਨੀਰ ॥ ਜੈਸੇ ਬਾਰਿਕ ਮੁਖਹਿ ਖੀਰ ॥੧॥ ਜੈਸੇ ਰਣ ਮਹਿ ਸਖਾ ਭ੍ਰਾਤ ॥ ਜੈਸੇ ਭੂਖੇ ਭੋਜਨ ਮਾਤ ॥ ਜੈਸੇ ਕਿਰਖਹਿ ਬਰਸ ਮੇਘ ॥ ਜੈਸੇ ਪਾਲਨ ਸਰਨਿ ਸੇਂਘ ॥੨॥ ਗਰੁੜ ਮੁਖਿ ਨਹੀ ਸਰਪ ਤ੍ਰਾਸ ॥ ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥ ਜੈਸੋ ਆਂਡੋ ਹਿਰਦੇ ਮਾਹਿ ॥ ਜੈਸੋ ਦਾਨੋ ਚਕੀ ਦਰਾਹਿ ॥੩॥ ਬਹੁਤੁ ਓਪਮਾ ਥੋਰ ਕਹੀ ॥ ਹਰਿ ਅਗਮ ਅਗਮ ਅਗਾਧਿ ਤੁਹੀ ॥ ਊਚ ਮੂਚੌ ਬਹੁ ਅਪਾਰ ॥ ਸਿਮਰਤ ਨਾਨਕ ਤਰੇ ਸਾਰ ॥੪॥੩॥
Scroll