ਮਾਲੀ ਗਉੜਾ ਮਹਲਾ ੫ ॥ ਇਹੀ ਹਮਾਰੈ ਸਫਲ ਕਾਜ ॥ ਅਪੁਨੇ ਦਾਸ ਕਉ ਲੇਹੁ ਨਿਵਾਜਿ ॥੧॥ ਰਹਾਉ ॥ ਚਰਨ ਸੰਤਹ ਮਾਥ ਮੋਰ ॥ ਨੈਨਿ ਦਰਸੁ ਪੇਖਉ ਨਿਸਿ ਭੋਰ ॥ ਹਸਤ ਹਮਰੇ ਸੰਤ ਟਹਲ ॥ ਪ੍ਰਾਨ ਮਨੁ ਧਨੁ ਸੰਤ ਬਹਲ ॥੧॥ ਸੰਤਸੰਗਿ ਮੇਰੇ ਮਨ ਕੀ ਪ੍ਰੀਤਿ ॥ ਸੰਤ ਗੁਨ ਬਸਹਿ ਮੇਰੈ ਚੀਤਿ ॥ ਸੰਤ ਆਗਿਆ ਮਨਹਿ ਮੀਠ ॥ ਮੇਰਾ ਕਮਲੁ ਬਿਗਸੈ ਸੰਤ ਡੀਠ ॥੨॥ ਸੰਤਸੰਗਿ ਮੇਰਾ ਹੋਇ ਨਿਵਾਸੁ ॥ ਸੰਤਨ ਕੀ ਮੋਹਿ ਬਹੁਤੁ ਪਿਆਸ ॥ ਸੰਤ ਬਚਨ ਮੇਰੇ ਮਨਹਿ ਮੰਤ ॥ ਸੰਤ ਪ੍ਰਸਾਦਿ ਮੇਰੇ ਬਿਖੈ ਹੰਤ ॥੩॥ ਮੁਕਤਿ ਜੁਗਤਿ ਏਹਾ ਨਿਧਾਨ ॥ ਪ੍ਰਭ ਦਇਆਲ ਮੋਹਿ ਦੇਵਹੁ ਦਾਨ ॥ ਨਾਨਕ ਕਉ ਪ੍ਰਭ ਦਇਆ ਧਾਰਿ ॥ ਚਰਨ ਸੰਤਨ ਕੇ ਮੇਰੇ ਰਿਦੇ ਮਝਾਰਿ ॥੪॥੪॥
Scroll