ਮਾਲੀ ਗਉੜਾ ਮਹਲਾ ੫ ॥ ਸਭ ਕੈ ਸੰਗੀ ਨਾਹੀ ਦੂਰਿ ॥ ਕਰਨ ਕਰਾਵਨ ਹਾਜਰਾ ਹਜੂਰਿ ॥੧॥ ਰਹਾਉ ॥ ਸੁਨਤ ਜੀਓ ਜਾਸੁ ਨਾਮੁ ॥ ਦੁਖ ਬਿਨਸੇ ਸੁਖ ਕੀਓ ਬਿਸ੍ਰਾਮੁ ॥ ਸਗਲ ਨਿਧਿ ਹਰਿ ਹਰਿ ਹਰੇ ॥ ਮੁਨਿ ਜਨ ਤਾ ਕੀ ਸੇਵ ਕਰੇ ॥੧॥ ਜਾ ਕੈ ਘਰਿ ਸਗਲੇ ਸਮਾਹਿ ॥ ਜਿਸ ਤੇ ਬਿਰਥਾ ਕੋਇ ਨਾਹਿ ॥ ਜੀਅ ਜੰਤ੍ਰ ਕਰੇ ਪ੍ਰਤਿਪਾਲ ॥ ਸਦਾ ਸਦਾ ਸੇਵਹੁ ਕਿਰਪਾਲ ॥੨॥ ਸਦਾ ਧਰਮੁ ਜਾ ਕੈ ਦੀਬਾਣਿ ॥ ਬੇਮੁਹਤਾਜ ਨਹੀ ਕਿਛੁ ਕਾਣਿ ॥ ਸਭ ਕਿਛੁ ਕਰਨਾ ਆਪਨ ਆਪਿ ॥ ਰੇ ਮਨ ਮੇਰੇ ਤੂ ਤਾ ਕਉ ਜਾਪਿ ॥੩॥ ਸਾਧਸੰਗਤਿ ਕਉ ਹਉ ਬਲਿਹਾਰ ॥ ਜਾਸੁ ਮਿਲਿ ਹੋਵੈ ਉਧਾਰੁ ॥ ਨਾਮ ਸੰਗਿ ਮਨ ਤਨਹਿ ਰਾਤ ॥ ਨਾਨਕ ਕਉ ਪ੍ਰਭਿ ਕਰੀ ਦਾਤਿ ॥੪॥੫॥

Leave a Reply

Powered By Indic IME