ਮਾਲੀ ਗਉੜਾ ਮਹਲਾ ੫ ॥ ਪ੍ਰਭ ਸਮਰਥ ਦੇਵ ਅਪਾਰ ॥ ਕਉਨੁ ਜਾਨੈ ਚਲਿਤ ਤੇਰੇ ਕਿਛੁ ਅੰਤੁ ਨਾਹੀ ਪਾਰ ॥੧॥ ਰਹਾਉ ॥ ਇਕ ਖਿਨਹਿ ਥਾਪਿ ਉਥਾਪਦਾ ਘੜਿ ਭੰਨਿ ਕਰਨੈਹਾਰੁ ॥ ਜੇਤ ਕੀਨ ਉਪਾਰਜਨਾ ਪ੍ਰਭੁ ਦਾਨੁ ਦੇਇ ਦਾਤਾਰ ॥੧॥ ਹਰਿ ਸਰਨਿ ਆਇਓ ਦਾਸੁ ਤੇਰਾ ਪ੍ਰਭ ਊਚ ਅਗਮ ਮੁਰਾਰ ॥ ਕਢਿ ਲੇਹੁ ਭਉਜਲ ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰ ॥੨॥੨॥੭॥
Scroll