ਮਾਰੂ ਮਹਲਾ ੧ ॥ ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥ ਤਿਨਿ ਕਰਤੈ ਲੇਖੁ ਲਿਖਾਇਆ ॥ ਲਿਖੁ ਦਾਤਿ ਜੋਤਿ ਵਡਿਆਈ ॥ ਮਿਲਿ ਮਾਇਆ ਸੁਰਤਿ ਗਵਾਈ ॥੧॥ ਮੂਰਖ ਮਨ ਕਾਹੇ ਕਰਸਹਿ ਮਾਣਾ ॥ ਉਠਿ ਚਲਣਾ ਖਸਮੈ ਭਾਣਾ ॥੧॥ ਰਹਾਉ ॥ ਤਜਿ ਸਾਦ ਸਹਜ ਸੁਖੁ ਹੋਈ ॥ ਘਰ ਛਡਣੇ ਰਹੈ ਨ ਕੋਈ ॥ ਕਿਛੁ ਖਾਜੈ ਕਿਛੁ ਧਰਿ ਜਾਈਐ ॥ ਜੇ ਬਾਹੁੜਿ ਦੁਨੀਆ ਆਈਐ ॥੨॥ ਸਜੁ ਕਾਇਆ ਪਟੁ ਹਢਾਏ ॥ ਫੁਰਮਾਇਸਿ ਬਹੁਤੁ ਚਲਾਏ ॥ ਕਰਿ ਸੇਜ ਸੁਖਾਲੀ ਸੋਵੈ ॥ ਹਥੀ ਪਉਦੀ ਕਾਹੇ ਰੋਵੈ ॥੩॥ ਘਰ ਘੁੰਮਣਵਾਣੀ ਭਾਈ ॥ ਪਾਪ ਪਥਰ ਤਰਣੁ ਨ ਜਾਈ ॥ ਭਉ ਬੇੜਾ ਜੀਉ ਚੜਾਊ ॥ ਕਹੁ ਨਾਨਕ ਦੇਵੈ ਕਾਹੂ ॥੪॥੨॥
Scroll