ਮਾਰੂ ਮਹਲਾ ੧ ਘਰੁ ੧ ॥ ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥ ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥ ਚਿਤ ਚੇਤਸਿ ਕੀ ਨਹੀ ਬਾਵਰਿਆ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥ ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥ ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥ ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨ੍ਹ੍ਹੀ ਚਿੰਤ ਭਈ ॥੩॥ ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥ ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥੪॥੩॥

Leave a Reply

Powered By Indic IME