ਮਾਰੂ ਮਹਲਾ ੧ ॥ ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥ ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥੧॥ ਤੇਰੇ ਲਾਲੇ ਕਿਆ ਚਤੁਰਾਈ ॥ ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥੧॥ ਰਹਾਉ ॥ ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥ ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥੨॥ ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥ ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥੩॥ ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥ ਆਦਿ ਜੁਗਾਦਿ ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥੪॥੬॥
Scroll