ਮਾਰੂ ਮਹਲਾ ੧ ॥ ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥ ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥੧॥ ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥ ਹਉ ਹਰਿ ਬਿਨੁ ਅਵਰੁ ਨ ਜਾਨਾ ॥੧॥ ਰਹਾਉ ॥ ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥ ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥੨॥ ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥ ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥੩॥ ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥ ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥੪॥੭॥

Leave a Reply

Powered By Indic IME