ਮਾਰੂ ਮਹਲਾ ੧ ॥ ਇਹੁ ਧਨੁ ਸਰਬ ਰਹਿਆ ਭਰਪੂਰਿ ॥ ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥੧॥ ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ ॥ ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥੧॥ ਰਹਾਉ ॥ ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥ ਨ ਇਹੁ ਧਨੁ ਡੂਬੈ ਨ ਇਸੁ ਧਨ ਕਉ ਮਿਲੈ ਸਜਾਇ ॥੨॥ ਇਸੁ ਧਨ ਕੀ ਦੇਖਹੁ ਵਡਿਆਈ ॥ ਸਹਜੇ ਮਾਤੇ ਅਨਦਿਨੁ ਜਾਈ ॥੩॥ ਇਕ ਬਾਤ ਅਨੂਪ ਸੁਨਹੁ ਨਰ ਭਾਈ ॥ ਇਸੁ ਧਨ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥੪॥ ਭਣਤਿ ਨਾਨਕੁ ਅਕਥ ਕੀ ਕਥਾ ਸੁਣਾਏ ॥ ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥੫॥੮॥
Scroll