ਮਾਰੂ ਮਹਲਾ ੧ ॥ ਸੂਰ ਸਰੁ ਸੋਸਿ ਲੈ ਸੋਮ ਸਰੁ ਪੋਖਿ ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੧॥ ਮੂੜੇ ਕਾਇਚੇ ਭਰਮਿ ਭੁਲਾ ॥ ਨਹ ਚੀਨਿਆ ਪਰਮਾਨੰਦੁ ਬੈਰਾਗੀ ॥੧॥ ਰਹਾਉ ॥ ਅਜਰ ਗਹੁ ਜਾਰਿ ਲੈ ਅਮਰ ਗਹੁ ਮਾਰਿ ਲੈ ਭ੍ਰਾਤਿ ਤਜਿ ਛੋਡਿ ਤਉ ਅਪਿਉ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੨॥ ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੩॥੯॥
Scroll