ਮਾਰੂ ਮਹਲਾ ੧ ॥ ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥ ਬੋਹਿਥੁ ਜਲ ਸਿਰਿ ਤਰਿ ਟਿਕੈ ਸਾਚਾ ਵਖਰੁ ਜਿਤੁ ॥ ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥ ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ ਰਤੁ ॥੧॥ ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥ ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥੧॥ ਰਹਾਉ ॥ ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੈ ਭੇਖਾਰੀ ॥ ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ ਅਫਾਰੀ ॥ ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥ ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ ॥੨॥ ਨਿਧਨਿਆ ਧਨੁ ਨਿਗੁਰਿਆ ਗੁਰੁ ਨਿੰਮਾਣਿਆ ਤੂ ਮਾਣੁ ॥ ਅੰਧੁਲੈ ਮਾਣਕੁ ਗੁਰੁ ਪਕੜਿਆ ਨਿਤਾਣਿਆ ਤੂ ਤਾਣੁ ॥ ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥ ਨਾਮ ਬਿਨਾ ਨਾਹੀ ਦਰਿ ਢੋਈ ਝੂਠਾ ਆਵਣ ਜਾਣੁ ॥੩॥ ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥ ਗਿਆਨ ਰਤਨਿ ਮਨੁ ਮਾਜੀਐ ਬਹੁੜਿ ਨ ਮੈਲਾ ਹੋਇ ॥ ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥ ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ ਸੋਇ ॥੪॥੧੦॥

Leave a Reply

Powered By Indic IME