ਮਾਰੂ ਮਹਲਾ ੧ ॥ ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥ ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥੧॥ ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥ ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥੧॥ ਰਹਾਉ ॥ ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥ ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥੨॥ ਜਿਹਵਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥ ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥੩॥ ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥ ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥੪॥ ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥ ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥੫॥੧੧॥
Scroll