ਰਾਗੁ ਮਾਰੂ ਮਹਲਾ ੧ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਅਹਿਨਿਸਿ ਜਾਗੈ ਨੀਦ ਨ ਸੋਵੈ ॥ ਸੋ ਜਾਣੈ ਜਿਸੁ ਵੇਦਨ ਹੋਵੈ ॥ ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥੧॥ ਜਿਸ ਨੋ ਸਾਚਾ ਸਿਫਤੀ ਲਾਏ ॥ ਗੁਰਮੁਖਿ ਵਿਰਲੇ ਕਿਸੈ ਬੁਝਾਏ ॥ ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥ ਪਿਰ ਸੇਤੀ ਧਨ ਪ੍ਰੇਮੁ ਰਚਾਏ ॥ ਗੁਰ ਕੈ ਸਬਦਿ ਤਥਾ ਚਿਤੁ ਲਾਏ ॥ ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥੨॥ ਸਹਸਾ ਤੋੜੇ ਭਰਮੁ ਚੁਕਾਏ ॥ ਸਹਜੇ ਸਿਫਤੀ ਧਣਖੁ ਚੜਾਏ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥੩॥ ਹਉਮੈ ਜਲਿਆ ਮਨਹੁ ਵਿਸਾਰੇ ॥ ਜਮ ਪੁਰਿ ਵਜਹਿ ਖੜਗ ਕਰਾਰੇ ॥ ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥੪॥ ਮਾਇਆ ਮਮਤਾ ਪਵਹਿ ਖਿਆਲੀ ॥ ਜਮ ਪੁਰਿ ਫਾਸਹਿਗਾ ਜਮ ਜਾਲੀ ॥ ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥੫॥ ਨਾ ਹਉ ਕਰਤਾ ਨਾ ਮੈ ਕੀਆ ॥ ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥
Scroll