ਮਾਰੂ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥ ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥੧॥ ਬਾਬਾ ਦੇਹਿ ਵਸਾ ਸਚ ਗਾਵਾ ॥ ਜਾ ਤੇ ਸਹਜੇ ਸਹਜਿ ਸਮਾਵਾ ॥੧॥ ਰਹਾਉ ॥ ਬੁਰਾ ਭਲਾ ਕਿਛੁ ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥ ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥੨॥ ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥ ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥੩॥ ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥ ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਫਾਸੀ ॥੪॥ ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥ ਤਾਸੁ ਤਾਸੁ ਧਰਮ ਰਾਇ ਜਪਤੁ ਹੈ ਪਏ ਸਚੇ ਕੀ ਸਰਨਾ ॥੫॥੧॥
Scroll