ਮਾਰੂ ਮਹਲਾ ੩ ॥ ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥ ਸਚੁ ਖਜਾਨਾ ਬਖਸਿਆ ਆਪੇ ਜਾਣੈ ਸੋਇ ॥੧॥ ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥ ਗੁਰ ਕੈ ਸਬਦਿ ਧਿਆਇ ਤੂ ਸਚਿ ਲਗੀ ਪਿਆਰੁ ॥੧॥ ਰਹਾਉ ॥ ਐਥੈ ਨਾਵਹੁ ਭੁਲਿਆ ਫਿਰਿ ਹਥੁ ਕਿਥਾਊ ਨ ਪਾਇ ॥ ਜੋਨੀ ਸਭਿ ਭਵਾਈਅਨਿ ਬਿਸਟਾ ਮਾਹਿ ਸਮਾਇ ॥੨॥ ਵਡਭਾਗੀ ਗੁਰੁ ਪਾਇਆ ਪੂਰਬਿ ਲਿਖਿਆ ਮਾਇ ॥ ਅਨਦਿਨੁ ਸਚੀ ਭਗਤਿ ਕਰਿ ਸਚਾ ਲਏ ਮਿਲਾਇ ॥੩॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਨਦਰਿ ਕਰੇਇ ॥ ਨਾਨਕ ਨਾਮਿ ਵਡਿਆਈਆ ਜੈ ਭਾਵੈ ਤੈ ਦੇਇ ॥੪॥੨॥

Leave a Reply

Powered By Indic IME