ਮਾਰੂ ਮਹਲਾ ੩ ॥ ਪਿਛਲੇ ਗੁਨਹ ਬਖਸਾਇ ਜੀਉ ਅਬ ਤੂ ਮਾਰਗਿ ਪਾਇ ॥ ਹਰਿ ਕੀ ਚਰਣੀ ਲਾਗਿ ਰਹਾ ਵਿਚਹੁ ਆਪੁ ਗਵਾਇ ॥੧॥ ਮੇਰੇ ਮਨ ਗੁਰਮੁਖਿ ਨਾਮੁ ਹਰਿ ਧਿਆਇ ॥ ਸਦਾ ਹਰਿ ਚਰਣੀ ਲਾਗਿ ਰਹਾ ਇਕ ਮਨਿ ਏਕੈ ਭਾਇ ॥੧॥ ਰਹਾਉ ॥ ਨਾ ਮੈ ਜਾਤਿ ਨ ਪਤਿ ਹੈ ਨਾ ਮੈ ਥੇਹੁ ਨ ਥਾਉ ॥ ਸਬਦਿ ਭੇਦਿ ਭ੍ਰਮੁ ਕਟਿਆ ਗੁਰਿ ਨਾਮੁ ਦੀਆ ਸਮਝਾਇ ॥੨॥ ਇਹੁ ਮਨੁ ਲਾਲਚ ਕਰਦਾ ਫਿਰੈ ਲਾਲਚਿ ਲਾਗਾ ਜਾਇ ॥ ਧੰਧੈ ਕੂੜਿ ਵਿਆਪਿਆ ਜਮ ਪੁਰਿ ਚੋਟਾ ਖਾਇ ॥੩॥ ਨਾਨਕ ਸਭੁ ਕਿਛੁ ਆਪੇ ਆਪਿ ਹੈ ਦੂਜਾ ਨਾਹੀ ਕੋਇ ॥ ਭਗਤਿ ਖਜਾਨਾ ਬਖਸਿਓਨੁ ਗੁਰਮੁਖਾ ਸੁਖੁ ਹੋਇ ॥੪॥੩॥

Leave a Reply

Powered By Indic IME