ਮਾਰੂ ਮਹਲਾ ੩ ॥ ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥ ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥੧॥ ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ ॥ ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥੧॥ ਰਹਾਉ ॥ ਇਕੁ ਸਚਾ ਸਭ ਸੇਵਦੀ ਧੁਰਿ ਭਾਗਿ ਮਿਲਾਵਾ ਹੋਇ ॥ ਗੁਰਮੁਖਿ ਮਿਲੇ ਸੇ ਨ ਵਿਛੁੜਹਿ ਪਾਵਹਿ ਸਚੁ ਸੋਇ ॥੨॥ ਇਕਿ ਭਗਤੀ ਸਾਰ ਨ ਜਾਣਨੀ ਮਨਮੁਖ ਭਰਮਿ ਭੁਲਾਇ ॥ ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥੩॥ ਜਿਸੁ ਨਾਲਿ ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥ ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥੪॥੪॥

Leave a Reply

Powered By Indic IME