ਮਾਰੂ ਮਹਲਾ ੩ ॥ ਮਾਰੂ ਤੇ ਸੀਤਲੁ ਕਰੇ ਮਨੂਰਹੁ ਕੰਚਨੁ ਹੋਇ ॥ ਸੋ ਸਾਚਾ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥੧॥ ਮੇਰੇ ਮਨ ਅਨਦਿਨੁ ਧਿਆਇ ਹਰਿ ਨਾਉ ॥ ਸਤਿਗੁਰ ਕੈ ਬਚਨਿ ਅਰਾਧਿ ਤੂ ਅਨਦਿਨੁ ਗੁਣ ਗਾਉ ॥੧॥ ਰਹਾਉ ॥ ਗੁਰਮੁਖਿ ਏਕੋ ਜਾਣੀਐ ਜਾ ਸਤਿਗੁਰੁ ਦੇਇ ਬੁਝਾਇ ॥ ਸੋ ਸਤਿਗੁਰੁ ਸਾਲਾਹੀਐ ਜਿਦੂ ਏਹ ਸੋਝੀ ਪਾਇ ॥੨॥ ਸਤਿਗੁਰੁ ਛੋਡਿ ਦੂਜੈ ਲਗੇ ਕਿਆ ਕਰਨਿ ਅਗੈ ਜਾਇ ॥ ਜਮ ਪੁਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੩॥ ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥ ਨਾਨਕ ਤਿਸੁ ਸਰਣਾਈ ਭਜਿ ਪਉ ਆਪੇ ਬਖਸਿ ਮਿਲਾਇ ॥੪॥੫॥

Leave a Reply

Powered By Indic IME