ਮਾਰੂ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥ ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥ ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥ ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦ੍ਰਿੜਾਇ ॥ ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥੧॥ ਰਹਾਉ ॥ ਮੈ ਹਰਿ ਬਿਰਹੀ ਹਰਿ ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥ ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰੁ ਪੁਰਖੁ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥੨॥ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥ ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥੩॥ ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥ ਹਰਿ ਧਾਰਿ ਕ੍ਰਿਪਾ ਜਗਜੀਵਨਾ ਗੁਰ ਸਤਿਗੁਰ ਕੀ ਸਰਣਾਇ ॥ ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥੪॥੧॥੩॥
Scroll