ਮਾਰੂ ਮਹਲਾ ੪ ॥ ਹਰਿ ਹਰਿ ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥ ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ ਨਿਰਬਾਣੀ ॥ ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥੧॥ ਮਨ ਮੇਰੇ ਮੈ ਹਰਿ ਹਰਿ ਕਥਾ ਮਨਿ ਭਾਣੀ ॥ ਹਰਿ ਹਰਿ ਕਥਾ ਨਿਤ ਸਦਾ ਕਰਿ ਗੁਰਮੁਖਿ ਅਕਥ ਕਹਾਣੀ ॥੧॥ ਰਹਾਉ ॥ ਮੈ ਮਨੁ ਤਨੁ ਖੋਜਿ ਢੰਢੋਲਿਆ ਕਿਉ ਪਾਈਐ ਅਕਥ ਕਹਾਣੀ ॥ ਸੰਤ ਜਨਾ ਮਿਲਿ ਪਾਇਆ ਸੁਣਿ ਅਕਥ ਕਥਾ ਮਨਿ ਭਾਣੀ ॥ ਮੇਰੈ ਮਨਿ ਤਨਿ ਨਾਮੁ ਅਧਾਰੁ ਹਰਿ ਮੈ ਮੇਲੇ ਪੁਰਖੁ ਸੁਜਾਣੀ ॥੨॥ਗੁਰ ਪੁਰਖੈ ਪੁਰਖੁ ਮਿਲਾਇ ਪ੍ਰਭ ਮਿਲਿ ਸੁਰਤੀ ਸੁਰਤਿ ਸਮਾਣੀ ॥ ਵਡਭਾਗੀ ਗੁਰੁ ਸੇਵਿਆ ਹਰਿ ਪਾਇਆ ਸੁਘੜ ਸੁਜਾਣੀ ॥ ਮਨਮੁਖ ਭਾਗ ਵਿਹੂਣਿਆ ਤਿਨ ਦੁਖੀ ਰੈਣਿ ਵਿਹਾਣੀ ॥੩॥ ਹਮ ਜਾਚਿਕ ਦੀਨ ਪ੍ਰਭ ਤੇਰਿਆ ਮੁਖਿ ਦੀਜੈ ਅੰਮ੍ਰਿਤ ਬਾਣੀ ॥ ਸਤਿਗੁਰੁ ਮੇਰਾ ਮਿਤ੍ਰੁ ਪ੍ਰਭ ਹਰਿ ਮੇਲਹੁ ਸੁਘੜ ਸੁਜਾਣੀ ॥ ਜਨ ਨਾਨਕ ਸਰਣਾਗਤੀ ਕਰਿ ਕਿਰਪਾ ਨਾਮਿ ਸਮਾਣੀ ॥੪॥੩॥੫॥
Scroll