ਮਾਰੂ ਮਹਲਾ ੪ ॥ ਹਰਿ ਭਾਉ ਲਗਾ ਬੈਰਾਗੀਆ ਵਡਭਾਗੀ ਹਰਿ ਮਨਿ ਰਾਖੁ ॥ ਮਿਲਿ ਸੰਗਤਿ ਸਰਧਾ ਊਪਜੈ ਗੁਰ ਸਬਦੀ ਹਰਿ ਰਸੁ ਚਾਖੁ ॥ ਸਭੁ ਮਨੁ ਤਨੁ ਹਰਿਆ ਹੋਇਆ ਗੁਰਬਾਣੀ ਹਰਿ ਗੁਣ ਭਾਖੁ ॥੧॥ ਮਨ ਪਿਆਰਿਆ ਮਿਤ੍ਰਾ ਹਰਿ ਹਰਿ ਨਾਮ ਰਸੁ ਚਾਖੁ ॥ ਗੁਰਿ ਪੂਰੈ ਹਰਿ ਪਾਇਆ ਹਲਤਿ ਪਲਤਿ ਪਤਿ ਰਾਖੁ ॥੧॥ ਰਹਾਉ ॥ ਹਰਿ ਹਰਿ ਨਾਮੁ ਧਿਆਈਐ ਹਰਿ ਕੀਰਤਿ ਗੁਰਮੁਖਿ ਚਾਖੁ ॥ ਤਨੁ ਧਰਤੀ ਹਰਿ ਬੀਜੀਐ ਵਿਚਿ ਸੰਗਤਿ ਹਰਿ ਪ੍ਰਭ ਰਾਖੁ ॥ ਅੰਮ੍ਰਿਤੁ ਹਰਿ ਹਰਿ ਨਾਮੁ ਹੈ ਗੁਰਿ ਪੂਰੈ ਹਰਿ ਰਸੁ ਚਾਖੁ ॥੨॥ਮਨਮੁਖ ਤ੍ਰਿਸਨਾ ਭਰਿ ਰਹੇ ਮਨਿ ਆਸਾ ਦਹ ਦਿਸ ਬਹੁ ਲਾਖੁ ॥ ਬਿਨੁ ਨਾਵੈ ਧ੍ਰਿਗੁ ਜੀਵਦੇ ਵਿਚਿ ਬਿਸਟਾ ਮਨਮੁਖ ਰਾਖੁ ॥ ਓਇ ਆਵਹਿ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ ॥੩॥ ਤ੍ਰਾਹਿ ਤ੍ਰਾਹਿ ਸਰਣਾਗਤੀ ਹਰਿ ਦਇਆ ਧਾਰਿ ਪ੍ਰਭ ਰਾਖੁ ॥ ਸੰਤਸੰਗਤਿ ਮੇਲਾਪੁ ਕਰਿ ਹਰਿ ਨਾਮੁ ਮਿਲੈ ਪਤਿ ਸਾਖੁ ॥ ਹਰਿ ਹਰਿ ਨਾਮੁ ਧਨੁ ਪਾਇਆ ਜਨ ਨਾਨਕ ਗੁਰਮਤਿ ਭਾਖੁ ॥੪॥੪॥੬॥

Leave a Reply

Powered By Indic IME