ਮਾਰੂ ਮਹਲਾ ੫ ॥ ਪਾਂਚ ਬਰਖ ਕੋ ਅਨਾਥੁ ਧ੍ਰੂ ਬਾਰਿਕੁ ਹਰਿ ਸਿਮਰਤ ਅਮਰ ਅਟਾਰੇ ॥ ਪੁਤ੍ਰ ਹੇਤਿ ਨਾਰਾਇਣੁ ਕਹਿਓ ਜਮਕੰਕਰ ਮਾਰਿ ਬਿਦਾਰੇ ॥੧॥ ਮੇਰੇ ਠਾਕੁਰ ਕੇਤੇ ਅਗਨਤ ਉਧਾਰੇ ॥ ਮੋਹਿ ਦੀਨ ਅਲਪ ਮਤਿ ਨਿਰਗੁਣ ਪਰਿਓ ਸਰਣਿ ਦੁਆਰੇ ॥੧॥ ਰਹਾਉ ॥ ਬਾਲਮੀਕੁ ਸੁਪਚਾਰੋ ਤਰਿਓ ਬਧਿਕ ਤਰੇ ਬਿਚਾਰੇ ॥ ਏਕ ਨਿਮਖ ਮਨ ਮਾਹਿ ਅਰਾਧਿਓ ਗਜਪਤਿ ਪਾਰਿ ਉਤਾਰੇ ॥੨॥ ਕੀਨੀ ਰਖਿਆ ਭਗਤ ਪ੍ਰਹਿਲਾਦੈ ਹਰਨਾਖਸ ਨਖਹਿ ਬਿਦਾਰੇ ॥ ਬਿਦਰੁ ਦਾਸੀ ਸੁਤੁ ਭਇਓ ਪੁਨੀਤਾ ਸਗਲੇ ਕੁਲ ਉਜਾਰੇ ॥੩॥ ਕਵਨ ਪਰਾਧ ਬਤਾਵਉ ਅਪੁਨੇ ਮਿਥਿਆ ਮੋਹ ਮਗਨਾਰੇ ॥ ਆਇਓ ਸਾਮ ਨਾਨਕ ਓਟ ਹਰਿ ਕੀ ਲੀਜੈ ਭੁਜਾ ਪਸਾਰੇ ॥੪॥੨॥

Leave a Reply

Powered By Indic IME