ਮਾਰੂ ਮਹਲਾ ੫ ॥ ਵਿਤ ਨਵਿਤ ਭ੍ਰਮਿਓ ਬਹੁ ਭਾਤੀ ਅਨਿਕ ਜਤਨ ਕਰਿ ਧਾਏ ॥ ਜੋ ਜੋ ਕਰਮ ਕੀਏ ਹਉ ਹਉਮੈ ਤੇ ਤੇ ਭਏ ਅਜਾਏ ॥੧॥ ਅਵਰ ਦਿਨ ਕਾਹੂ ਕਾਜ ਨ ਲਾਏ ॥ ਸੋ ਦਿਨੁ ਮੋ ਕਉ ਦੀਜੈ ਪ੍ਰਭ ਜੀਉ ਜਾ ਦਿਨ ਹਰਿ ਜਸੁ ਗਾਏ ॥੧॥ ਰਹਾਉ ॥ ਪੁਤ੍ਰ ਕਲਤ੍ਰ ਗ੍ਰਿਹ ਦੇਖਿ ਪਸਾਰਾ ਇਸ ਹੀ ਮਹਿ ਉਰਝਾਏ ॥ ਮਾਇਆ ਮਦ ਚਾਖਿ ਭਏ ਉਦਮਾਤੇ ਹਰਿ ਹਰਿ ਕਬਹੁ ਨ ਗਾਏ ॥੨॥ ਇਹ ਬਿਧਿ ਖੋਜੀ ਬਹੁ ਪਰਕਾਰਾ ਬਿਨੁ ਸੰਤਨ ਨਹੀ ਪਾਏ ॥ ਤੁਮ ਦਾਤਾਰ ਵਡੇ ਪ੍ਰਭ ਸੰਮ੍ਰਥ ਮਾਗਨ ਕਉ ਦਾਨੁ ਆਏ ॥੩॥ ਤਿਆਗਿਓ ਸਗਲਾ ਮਾਨੁ ਮਹਤਾ ਦਾਸ ਰੇਣ ਸਰਣਾਏ ॥ ਕਹੁ ਨਾਨਕ ਹਰਿ ਮਿਲਿ ਭਏ ਏਕੈ ਮਹਾ ਅਨੰਦ ਸੁਖ ਪਾਏ ॥੪॥੩॥
Scroll