ਮਾਰੂ ਮਹਲਾ ੫ ॥ ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥ ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥੧॥ ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥ ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥੧॥ ਰਹਾਉ ॥ ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥ ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆਹੂ ਕਉ ਦਉਰਿਓ ॥੨॥ ਆਗਿਆ ਮਹਿ ਭੂਖ ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥ ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥੩॥ ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ ॥ ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ ਖਸਮੁ ਪਛਾਤਾ ॥੪॥੫॥

Leave a Reply

Powered By Indic IME